ਸਰਕਾਰ ਨੇ ਦਾਅਵਾ ਕੀਤਾ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਅਤੇ ਕਿਹਾ ਕਿ ਜਦੋਂ ਵੀ ਕੋਈ ਚੰਗਾ ਕਦਮ ਚੁੱਕਿਆ ਜਾਂਦਾ ਹੈ ਤਾਂ ਇਸ ਵਿੱਚ ਰੁਕਾਵਟਾਂ ਆਉਂਦੀਆਂ ਹਨ। ਸਰਕਾਰ ਨੇ ਕਿਹਾ ਕਿ ਮਾਮਲੇ ਨੂੰ ਸੁਲਝਾਉਣ ਵਿਚ ਦੇਰੀ ਹੋ ਰਹੀ ਹੈ ਕਿਉਂਕਿ ਕਿਸਾਨ ਆਗੂ ਖ਼ੁਦ ਆਪਣੇ ਹਿਸਾਬ ਨਾਲ ਹੱਲ ਚਾਹੁੰਦੇ ਹਨ।
ਨਵੀਂ ਦਿੱਲੀ: ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ 10ਵੇਂ ਗੇੜ ਦੀ ਮੀਟਿੰਗ ਨਹੀਂ ਹੋਵੇਗੀ। ਸਰਕਾਰ ਨੇ ਇੱਕ ਦਿਨ ਲਈ ਬੈਠਕ
ਟਾਲੀ ਹੈ। ਹੁਣ 10ਵੇਂ ਗੇੜ ਦੀ ਬੈਠਕ ਕੱਲ੍ਹ ਹੋਵੇਗੀ। ਦੁਪਹਿਰ 2 ਵਜੇ ਵਿਗਿਆਨ ਭਵਨ(Vigyan Bhawan) ਵਿੱਚ ਬੈਠਕ ਹੋਵੇਗੀ। ਪਹਿਲਾ 9 ਗੇੜ ਤਕ ਦੀਆਂ ਮੀਟਿੰਗਾਂ ਬੇਸਿੱਟਾ ਰਹਿ ਚੁੱਕੀਆਂ। ਕੱਲ੍ਹ ਸੁਪਰੀਮ ਕੋਰਟ( Supreme Court) ਵਿੱਚ ਕਿਸਾਨਾਂ ਦੀ ਟਰੈਕਟਰ ਮਾਰਚ(Tractor Parade) ਨੂੰ ਲੈ ਕੇ ਸੁਣਵਾਈ ਹੋਈ ਸੀ। ਕੇਂਦਰ ਨੇ ਕਿਹਾ ਹੈ ਕਿ ਦੋਵੇਂ ਧਿਰਾਂ ਜਿੰਨੀ ਜਲਦੀ ਹੋ ਸਕੇ ਡੈੱਡਲਾਕ ਨੂੰ ਸੁਲਝਾਉਣਾ ਚਾਹੁੰਦੀਆਂ ਹਨ ਪਰ ਵੱਖ-ਵੱਖ ਵਿਚਾਰਧਾਰਾ ਦੇ ਲੋਕਾਂ ਦੀ ਸ਼ਮੂਲੀਅਤ ਕਾਰਨ ਇਸ ਵਿਚ ਦੇਰੀ ਹੋ ਰਹੀ ਹੈ। ਸਰਕਾਰ ਨੇ ਦਾਅਵਾ ਕੀਤਾ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਅਤੇ ਕਿਹਾ ਕਿ ਜਦੋਂ ਵੀ ਕੋਈ ਚੰਗਾ ਕਦਮ ਚੁੱਕਿਆ ਜਾਂਦਾ ਹੈ ਤਾਂ ਇਸ ਵਿੱਚ ਰੁਕਾਵਟਾਂ ਆਉਂਦੀਆਂ ਹਨ। ਸਰਕਾਰ ਨੇ ਕਿਹਾ ਕਿ ਮਾਮਲੇ ਨੂੰ ਸੁਲਝਾਉਣ ਵਿਚ ਦੇਰੀ ਹੋ ਰਹੀ ਹੈ ਕਿਉਂਕਿ ਕਿਸਾਨ ਆਗੂ ਖ਼ੁਦ ਆਪਣੇ ਹਿਸਾਬ ਨਾਲ ਹੱਲ ਚਾਹੁੰਦੇ ਹਨ।
ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਪਿਛਲੀ ਮੁਲਾਕਾਤ ਨਿਰਵਿਘਨ ਸੀ। ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪੁਰਸ਼ੋਤਮ ਰੁਪਲਾ ਨੇ ਪੀਟੀਆਈ ਨੂੰ ਕਿਹਾ, “ਜਦੋਂ ਕਿਸਾਨ ਸਾਡੇ ਨਾਲ ਸਿੱਧੀ ਗੱਲ ਕਰਦੇ ਹਨ ਤਾਂ ਇਹ ਵੱਖਰੀ ਗੱਲ ਹੈ, ਪਰ ਜਦੋਂ ਆਗੂ ਇਸ ਵਿੱਚ ਸ਼ਾਮਲ ਹੁੰਦੇ ਹਨ ਤਾਂ ਅੜਿੱਕੇ ਆਉਂਦੇ ਹਨ। ਜੇਕਰ ਕਿਸਾਨਾਂ ਨਾਲ ਸਿੱਧੀ ਗੱਲਬਾਤ ਹੁੰਦੀ ਤਾਂ ਜਲਦੀ ਹੀ ਇਸ ਦਾ ਹੱਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਵੱਖ ਵੱਖ ਵਿਚਾਰਧਾਰਾਵਾਂ ਵਾਲੇ ਲੋਕ ਇਸ ਲਹਿਰ ਵਿੱਚ ਦਾਖਲ ਹੋਏ ਹਨ, ਉਹ ਆਪਣੇ ਢੰਗ ਨਾਲ ਹੱਲ ਚਾਹੁੰਦੇ ਹਨ। ਉਨ੍ਹਾਂ ਕਿਹਾ, ‘ਦੋਵੇਂ ਧਿਰ ਹੱਲ ਚਾਹੁੰਦੇ ਹਨ ਪਰ ਦੋਵਾਂ ਦੇ ਵਿਚਾਰ ਵੱਖੋ ਵੱਖਰੇ ਹਨ। ਇਸ ਲਈ ਇੱਕ ਦੇਰੀ ਹੈ। ਕੁਝ ਹੱਲ ਜ਼ਰੂਰ ਹੋਏਗਾ।
ਉਨ੍ਹਾਂ ਕਿਹਾ, ‘ਪਿਛਲੀਆਂ ਸਰਕਾਰਾਂ ਵੀ ਇਸ ਕਾਨੂੰਨ ਨੂੰ ਲਾਗੂ ਕਰਨਾ ਚਾਹੁੰਦੀਆਂ ਸਨ ਪਰ ਦਬਾਅ ਕਾਰਨ ਉਹ ਅਜਿਹਾ ਨਹੀਂ ਕਰ ਸਕੀਆਂ। ਮੋਦੀ ਸਰਕਾਰ ਨੇ ਸਖਤ ਫੈਸਲੇ ਲਏ ਅਤੇ ਇਹ ਕਾਨੂੰਨ ਲਿਆਂਦਾ।


0 Comments