Random,Recent,Label Widget

3/Sports/post-list

ਹਸਪਤਾਲ ਵਿਚ ਅੱਗ ਲੱਗਣ ਨਾਲ 10 ਨਵਜੰਮੇ ਬੱਚਿਆਂ ਦੀ ਮੌਤ, ਸਰਕਾਰ ਵੱਲੋਂ ਜਾਂਚ ਦੇ ਹੁਕਮ

 ਮਹਾਰਾਸ਼ਟਰ ਦੇ ਭੰਡਾਰਾ ਜ਼ਿਲੇ ਵਿਚ ਹਸਪਤਾਲ ਵਿਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆ ਦੀ ਮੌਤ ਹੋ ਗਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸਿਹਤ ਮੰਤਰੀ ਨਾਲ ਘਟਨਾ ਸਬੰਧੀ ਗੱਲਬਾਤ ਕੀਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਠਾਕਰੇ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਹਨ।




ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਰਦਨਾਕ ਹਾਦਸੇ 'ਤੇ ਦੁੱਖ ਜ਼ਾਹਰ ਕੀਤਾ ਹੈ। ਬੀਤੀ ਰਾਤ ਵਾਪਰੀ ਅੱਗ ਦੀ ਘਟਨਾ ਵਿੱਚ, 10 ਨਵਜੰਮੇ ਮਾਰੇ ਗਏ।

ਮੀਡੀਆ ਰਿਪੋਰਟਾਂ ਅਨੁਸਾਰ ਇਹ ਅੱਗ ਹਸਪਤਾਲ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨੂੰ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਮਹਾਰਾਸ਼ਟਰ ਦੇ ਭੰਡਾਰਾ ਦੇ ਜ਼ਿਲ੍ਹਾ ਜਨਰਲ ਹਸਪਤਾਲ (District General Hospital) ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸਿਕ ਨਿਊਬਰਨ ਕੇਅਰ ਯੂਨਿਟ ਵਿੱਚ ਵਾਪਰੀ ਇਸ ਘਟਨਾ ਵਿੱਚ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ।

ਡਿਊਟੀ 'ਤੇ ਆਈ ਨਰਸ ਨੂੰ ਪਹਿਲਾਂ ਵਾਰਡ ਵਿਚ ਲੱਗੀ ਅੱਗ ਬਾਰੇ ਪਤਾ ਲੱਗਿਆ। ਇਸ ਸਮੇਂ ਦੌਰਾਨ 17 ਵਿੱਚੋਂ ਸਿਰਫ 7 ਬੱਚਿਆਂ ਨੂੰ ਬਚਾਇਆ ਜਾ ਸਕਿਆ। ਮੀਡੀਆ ਰਿਪੋਰਟਾਂ ਅਨੁਸਾਰ ਹਸਪਤਾਲ ਵਿੱਚ ਲੱਗੀ ਇਸ ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Post a Comment

0 Comments

ਬਠਿੰਡਾ 'ਚ ਭਾਜਪਾ ਵਰਕਰਾਂ ਨੇ ਵਿਰੋਧ 'ਚ ਕੱਢੀ ਤਿਰੰਗਾ ਰੈਲੀ